120
ਸਹਾਇਤਾ ਦੇ ਲਈ ਪ੍ਰਾਰਥਨਾ
ਯਾਤਰਾ ਦਾ ਗੀਤ
ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ,
ਅਤੇ ਉਸਨੇ ਮੈਨੂੰ ਉੱਤਰ ਦਿੱਤਾ।
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ,
ਅਤੇ ਛਲੇਡੀ ਜੀਭ ਤੋਂ ਛੁਡਾ ਲੈ!
ਹੇ ਛਲੇਡੀਏ ਜੀਭੇ,
ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
ਸੂਰਮੇ ਦੇ ਤਿੱਖੇ ਤੀਰ,
ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ,
ਕਿ ਮੈਂ ਕੇਦਾਰ* 120:5 ਦੂਰ ਅਤੇ ਅਲੱਗ ਦੇਸ ਜਿਸ ਦੇ ਵਾਸੀ ਬਹੁਤ ਹੀ ਹਿੰਸਕ ਸਨ l ਦੇ ਡੇਰਿਆਂ ਵਿੱਚ ਵੱਸਦਾ ਹਾਂ!
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
ਮੈਂ ਮੇਲ ਚਾਹੁੰਦਾ ਹਾਂ,
ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

*120:5 120:5 ਦੂਰ ਅਤੇ ਅਲੱਗ ਦੇਸ ਜਿਸ ਦੇ ਵਾਸੀ ਬਹੁਤ ਹੀ ਹਿੰਸਕ ਸਨ l